ਚੰਡੀਗੜ੍ਹ : ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਗਈ ਹੈ।
ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।ਇਸ ਤੋਂ ਇਲਾਵਾ 5 ਤਰੀਕ ਨੂੰ ਵੀ ਐਤਵਾਰ ਹੈ, ਜਿਸ ਕਾਰਨ 5 ਅਤੇ 6 ਨੂੰ ਸਰਕਾਰੀ ਦਫਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।