Connect with us

ਪੰਜਾਬ ਨਿਊਜ਼

ਪੰਜਾਬ ਦੇ ਅਧਿਕਾਰਾਂ ਨਾਲ ਇਕ ਹੋਰ ਵੱਡਾ ਧੱਕਾ : ਅਕਾਲੀ ਦਲ

Published

on

Another major blow to Punjab's rights: Akali Dal

ਚੰਡੀਗੜ੍ਹ : ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਇਸ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ’ਚ ਬਦਲਾਅ ਕਰਨ ਤੋਂ ਬਾਅਦ ਪੰਜਾਬ ਦੇ ਅਧਿਕਾਰਾਂ ਨਾਲ ਇਹ ਇਕ ਹੋਰ ਵੱਡਾ ਧੱਕਾ ਹੈ।

ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਨਿਯਮ ਲਾਗੂ ਕਰਨ ਦਾ ਗ੍ਰਹਿ ਮੰਤਰਾਲੇ ਦਾ ਫ਼ੈਸਲਾ ਪੰਜਾਬ ਪੁਨਰਗਠਨ ਐਕਟ ਦੀ ਭਾਵਨਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਇਸ ਦਾ ਮਤਲਬ ਹੈ ਪੰਜਾਬ ਦੀ ਰਾਜਧਾਨੀ ਦੇ ਹੱਕ ਤੋਂ ਸਦਾ ਲਈ ਵਾਂਝਾ ਕਰਨਾ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਇਕ ਦਿਨਾ ਦੌਰੇ ਦੌਰਾਨ ਐਲਾਨ ਕੀਤਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਹੁਣ ਪੰਜਾਬ ਦੀ ਬਜਾਏ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਹੋਣਗੇ।

Facebook Comments

Trending