Connect with us

ਪੰਜਾਬ ਨਿਊਜ਼

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਚੁੱਕਿਆ ਇਕ ਹੋਰ ਵੱਡਾ ਕਦਮ

Published

on

AAP announces two Rajya Sabha members, stamped in the name of Sant Balbir Singh Seechewal

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਸਾਨੂੰ ਖ਼ੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਲੋੜ ਹੈ।

Facebook Comments

Trending