ਪੰਜਾਬੀ
ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਸੋਂਹ ਚੁੱਕ ਸਮਾਗਮ
Published
2 years agoon
ਲੁਧਿਆਣਾ : ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੂਧਿਆਣਾ ਵਲੋਂ ਅੰਤਰਰਾਸ਼ਟਰੀ ਯੂਥ ਦਿਵਸ ਨੂੰ ਨਸ਼ਾ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ। ਨਸ਼ਾ ਮੁਕਤ ਭਾਰਤ ਅਭਿਆਨ ਮੁੰਹਿਮ ਤਹਿਤ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਪ੍ਰਿੰਸੀਪਲ, ਸਮੂਹ ਸਟਾਫ ਵਿਦਿਆਰਥੀਆਂ, ਐਨ ਐੱਸ ਐੱਸ ਵਲੰਟੀਅਰ, ਐਨ ਸੀ ਸੀ ਕੈਡਿਟਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਅਹਿਦ ਲਿਆ ।
ਇਸ ਮੌਕੇ ਪ੍ਰਿੰਸੀਪਲ ਡਾਕਟਰ ਪ੍ਰੋ ਪ੍ਰਦੀਪ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਗੁਣਾਂ ਨੂੰ ਧਾਰਨ ਕਰਕੇ ਨਸ਼ਾ ਮੁਕਤ ਭਾਰਤ ਸਿਰਜਣ ਦੀ ਤਾਕੀਦ ਕੀਤੀ । ਉਹਨਾਂ ਨੇ ਕਿਹਾ ਨੌਜਵਾਨ ਦੇਸ਼ ਦਾ ਭਵਿੱਖ ਹਨ । ਦੇਸ਼ ਦੀ ਉੱਨਤੀ ਤੇ ਵਿਕਾਸ ਵਿਚ ਦੇਸ਼ ਦੇ ਨੌਜਵਾਨਾਂ ਦਾ ਭਰਵਾਂ ਯੋਗਦਾਨ ਹੈ । ਇਸ ਸਮੇ ਬੋਲਦਿਆਂ ਡਾਕਟਰ ਗੁਰਪ੍ਰੀਤ ਕੌਰ ਸਾਬਕਾ ਪ੍ਰਿੰਸੀਪਲ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਰਾਸ਼ਟਰ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਰੈਡ ਰਿਬਨ ਕਲੱਬ ਵਲੋਂ ਵਿਦਿਆਰਥੀਆਂ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਦੋ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਕਸ਼ਿਸ਼ ਗੋਲਨ ਨੇ ਪਹਿਲਾ, ਵਰਿਧੀ ਜੈਨ ਨੇ ਦੂਜਾ , ਸਮੀਰ ਅਤੇ ਪ੍ਰਣਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਵਲੋਂ ਹਰ ਘਰ ਤਿਰੰਗਾ ਅਭਿਆਨ ਨੂੰ ਸਮਰਪਿਤ ਸਟਾਲ ਲਗਾਇਆ ।
You may like
-
ਐਚ.ਆਈ.ਵੀ. ਏਡਜ਼ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਲਈ ਕਰਵਾਏ ਰੀਲ ਮੇਕਿੰਗ ਮੁਕਾਬਲੇ
-
ਲੁਧਿਆਣਾ ਦੇ ਕਾਲਜ ‘ਚ ਚੰਦਰਯਾਨ-3 ਦੀ ਲੈਂਡਿੰਗ ਦਾ ਹੋਵੇਗਾ ਲਾਈਵ ਪ੍ਰਸਾਰਣ
-
SCD ਕਾਲਜ ਵਿਖੇ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਤਹਿਤ ਬੂਟੇ ਲਗਾਉਣ ਦੀ ਮੁਹਿੰਮ
-
SCD ਕਾਲਜ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਲੁਧਿਆਣਾ ’ਚ ਹਰਜੋਤ ਬੈਂਸ ਨੇ ਲਹਿਰਾਇਆ ਤਿਰੰਗਾ, ਸੰਬੋਧਨ ਦੌਰਾਨ ਆਖੀਆਂ ਇਹ ਗੱਲਾਂ
-
ਯੁਵਕ ਸੇਵਾਵਾਂ ਵਿਭਾਗ ਵੱਲੋ ਏਡਜ਼ ਅਤੇ ਨਸ਼ਿਆ ਪ੍ਰਤੀ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ