Connect with us

ਪੰਜਾਬ ਨਿਊਜ਼

ਸੂਬੇ ਦੇ ਇਸ ਇਲਾਕੇ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ’ਚ ਅੱਜ ਪੈ ਸਕਦੈ ਮੀਂਹ, ਮੌਸਮ ਵਿਭਾਗ ਦਾ ਅਨੁਮਾਨ

Published

on

Apart from this area of the state, there may be rain in the rest of the districts today, the Meteorological Department has not predicted

ਲੁਧਿਆਣਾ : ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਮੁਤਾਬਕ ਪੱਛਮੀ ਮਾਲਵੇ ’ਚ ਪੈਂਦੇ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।

ਇਸ ਤੋਂ ਬਾਅਦ 12 ਅਗਸਤ ਤੱਕ ਮੌਸਮ ਸਾਫ਼ ਰਹੇਗਾ। 13 ਅਗਸਤ ਤੋਂ ਫਿਰ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਸਵੇਰੇ ਅੱਠ ਵਜੇ ਤੱਕ 24.0 ਮਿਲੀਮੀਟਰ, ਪਠਾਨਕੋਟ ’ਚ 4.2 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.9 ਮਿਲੀਮੀਟਰ, ਰੋਪੜ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

Facebook Comments

Trending