Connect with us

ਪੰਜਾਬ ਨਿਊਜ਼

ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ

Published

on

Appeal to industrialists to take advantage of the state's investment-friendly environment

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਉਦਯੋਪਤੀਆਂ ਨੂੰ ਸੰਮੇਲਨ ਲਈ ਸੱਦਾ ਦੇਣ ਨਹੀਂ ਆਏ ਸਗੋਂ ਸਨਅਤਕਾਰਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਦੇ ਹੋਏ ਸੰਮੇਲਨ ਵਿਚ ਪਹੁੰਚਣ ਵਾਲੇ ਸਨਅਤੀ ਦਿੱਗਜ਼ਾਂ ਦੀ ਮੇਜ਼ਬਾਨੀ ਕਰਨ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਛਲਾਵਾ ਸੀ ਅਤੇ ਇਸ ਦਾ ਕੋਈ ਸਾਰਥਕ ਉਦੇਸ਼ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਅੜਿੱਕੇ ਡਾਹੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨਿਟ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ।

Facebook Comments

Trending