ਖੇਤੀਬਾੜੀ
ਖੇਤੀ ਕਾਰੋਬਾਰੀ ਉੱਦਮੀਆਂ ਕੋਲੋਂ ਸਿਖਲਾਈ ਲਈ ਮੰਗੀਆਂ ਅਰਜ਼ੀਆਂ
Published
3 years agoon
ਲੁਧਿਆਣਾ : ਪੀ.ਏ.ਯੂ. ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਦੀ ਨਿਗਰਾਨੀ ਹੇਠ ਚੱਲ ਰਹੇ ਪੰਜਾਬ ਐਗਰੀ ਬਿਜ਼ਨਸ ਇਨਕੂਬੇਟਰ (ਪਾਬੀ) ਵੱਲੋਂ ਦੋ ਸਿਖਲਾਈ ਪ੍ਰੋਗਰਾਮਾਂ ਉੱਦਮ ਅਤੇ ਉਡਾਣ ਲਈ ਪੰਜਾਬ ਅਤੇ ਨੇੜਲੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦੇ ਖੇਤੀ ਕਾਰੋਬਾਰੀ ਉੱਦਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪਾਬੀ ਦੇ ਮੁੱਖ ਨਿਗਰਾਨ ਅਤੇ ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਖੇਤੀ ਕਾਰੋਬਾਰੀ ਉੱਦਮੀ 31 ਮਈ 2022 ਤੱਕ ਕਾਰੋਬਾਰੀ ਸਿਖਲਾਈ ਲਈ ਬਿਨੈਪੱਤਰ ਭੇਜ ਸਕਦੇ ਹਨ । ਉਹਨਾਂ ਕਿਹਾ ਕਿ ਬਿਨੈਪੱਤਰ ਆਨਲਾਈਨ ਜਾਂ ਆਫਲਾਈਨ ਤਰੀਕੇ ਨਾਲ ਭੇਜੇ ਜਾ ਸਕਣਗੇ ।
ਡਾ. ਰਿਆੜ ਨੇ ਦੱਸਿਆ ਕਿ ਪਾਬੀ ਨੇ ਹੁਣ ਤੱਕ ਬਹੁਤ ਸਾਰੇ ਕਾਰੋਬਾਰੀ ਉੱਦਮੀ ਮਰਦਾਂ ਅਤੇ ਔਰਤਾਂ ਨੂੰ ਵਿਗਿਆਨਕ ਤਰੀਕੇ ਨਾਲ ਖੇਤੀ ਕਾਰੋਬਾਰ ਚਲਾਉਣ ਲਈ ਸਿਖਲਾਈ ਦਿੱਤੀ ਹੈ । ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਪਾਬੀ ਤੋਂ ਸਿਖਲਾਈ ਲੈ ਕੇ ਇਹ ਉੱਦਮੀ ਸਫਲਤਾ ਨਾਲ ਆਪਣੇ ਕੰਮ ਚਲਾ ਰਹੇ ਹਨ । ਉਹਨਾਂ ਕਿਹਾ ਕਿ ਇਸ ਕਾਰੋਬਾਰੀ ਸਿਖਲਾਈ ਦਾ ਉਦੇਸ਼ ਨੌਜਵਾਨਾਂ ਨੂੰ ਆਰਥਿਕ ਤੌਰ ਤੇ ਸਵੈ ਨਿਰਭਰ ਬਨਾਉਣਾ ਹੈ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ