Connect with us

ਪੰਜਾਬੀ

ਦਾਖਾ ਵਿਖੇ ਉਸਾਰੀ ਅਧੀਨ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ ‘ਤੇ ਰੱਖਣ ਨੂੰ ਮਿਲੀ ਪ੍ਰਵਾਨਗੀ

Published

on

Approval was given to name the new bus stand under construction at Dakha after Shaheed Kartar Sarabha

ਦਾਖ਼ਾ (ਲੁਧਿਆਣਾ) : ਪੰਜਾਬ ਮੰਤਰੀ ਪ੍ਰੀਸ਼ਦ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਇਲਾਕਾ ਨਿਵਾਸੀਆਂ ਨੇ ਇਸ ਫੈਸਲੇ ਲਈ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤਹਿਦਿਲੋਂ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਜਵੀਜ਼ ਕੀਤੀ ਗਈ ਸੀ ਕਿ ਦਾਖਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾਵੇ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਕੈਪਟਨ ਸੰਧੂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਜੋਂ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

Facebook Comments

Trending