ਲੁਧਿਆਣਾ : ਐੱਸਟੀਐੱਫ ਦੀ ਟੀਮ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਮਹਿਲਾ ਤਸਕਰ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਐੱਸਟੀਐੱਫ ਦੀ ਟੀਮ ਨੇ ਨੂਰਪੁਰ ਬੇਟ ਦੀ ਰਹਿਣ ਵਾਲੀ ਅਮਰਜੀਤ ਕੌਰ ਉਰਫ ਜਿੰਦਰਾ ਬਾਈ ਅਤੇ ਮੱਲੀਏਵਾਲ ਦੇ ਰਹਿਣ ਵਾਲੇ ਗੁਰਜੀਤ ਸਿੰਘ ਉਰਫ਼ ਜੀਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਤੀਸਰੇ ਸਾਥੀ ਮਲਕਪੁਰ ਦੇ ਰਹਿਣ ਵਾਲੇ ਬਲਜੀਤ ਸਿੰਘ ਉਰਫ਼ ਬੱਬੂ ਦੀ ਤਲਾਸ਼ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਐੱਸ ਟੀ ਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।