ਲੁਧਿਆਣਾ : ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੀਰਜ ਪੁੱਤਰ ਸੁਖਪਾਲ ਵਾਸੀ ਗੁਰੂ ਨਾਨਕ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਉਸ ਦੀ ਜਾਣ-ਪਛਾਣ ਹੋਈ ਸੀ। ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਤਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਜਬਰ ਜਨਾਹ ਕੀਤਾ।
ਪੀੜ੍ਹਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਪੀੜਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਦੋਸ਼ੀ ਪਾਸੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।