ਲੁਧਿਆਣਾ : ਚੌਕੀ ਬੱਸ ਸਟੈਂਡ ਦੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਹਿੰਮਤ ਕੁਮਾਰ ਉਰਫ ਮੋਹਿਤ ਵਾਸੀ ਧਾਂਦਰਾ ਰੋਡ ਵਜੋਂ ਕੀਤੀ ਗਈ, ਜਦਕਿ ਉਸਦਾ ਇਕ ਸਾਥੀ ਨੀਰਜ ਮੌਕੇ ਤੋਂ ਫ਼ਰਾਰ ਹੋ ਗਿਆ।
ਵਧੇਰੇ ਜਾਣਕਾਰੀ ਦਿੰਦਿਆਂ ਏ.ਸੀ.ਪੀ. ਹਰਸ਼ ਬਹਿਲ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕੁਝ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਪਾਬੰਦੀਸ਼ੁਦਾ ਚਾਈਨਾ ਡੋਰ ਸਪਲਾਈ ਕਰਦੇ ਸਨ। ਪੁਲਿਸ ਨੇ ਬੀਤੀ ਰਾਤ ਇਨ੍ਹਾਂ ਨੂੰ ਧਿਆਨ ਸਿੰਘ ਕੰਪਲੈਕਸ ਨੇੜੇ ਜਾ ਰਹੇ ਸਨ ਕਿ ਪੁਲਿਸ ਨੇ ਜਦੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਆਪਣੀ ਇਨੋਵਾ ਕਾਰ ਭਜਾ ਲਈ।
ਪੁਲਿਸ ਵਲੋਂ ਪਿੱਛਾ ਕਰਨ ‘ਤੇ ਇਨ੍ਹਾਂ ਵਿਚੋਂ ਹਿੰਮਤ ਕੁਮਾਰ ਨੂੰ ਕਾਬੂ ਕਰ ਲਿਆ, ਜਦਕਿ ਉਸਦਾ ਸਾਥੀ ਨੀਰਜ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।