Connect with us

ਪੰਜਾਬ ਨਿਊਜ਼

ਪੰਜਾਬ ਦੌਰੇ ‘ਤੇ ਅਰਵਿੰਦ ਕੇਜਰੀਵਾਲ, CM ਮਾਨ ਨਾਲ ਕਰਨਗੇ ਰੈਲੀ

Published

on

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ 18 ਮਾਰਚ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪਹੁੰਚਣਗੇ। ਜਿੱਥੇ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਰੈਲੀ ਕਰਨਗੇ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਵੀ ਸਿਵਲ ਹਸਪਤਾਲ ਦਾ ਦੌਰਾ ਕਰਨਗੇ।

ਇਸ ਦੌਰਾਨ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਹਸਪਤਾਲ ਵਿੱਚ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ, ਜਿਸ ਲਈ ਹਸਪਤਾਲ ਦੇ ਸਟਾਫ਼ ਵੱਲੋਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।ਦੱਸਿਆ ਜਾ ਰਿਹਾ ਹੈ ਕਿ ਸੀਏ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹਸਪਤਾਲ ਆਉਣ ਕਾਰਨ ਸਟਾਫ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਵਲ ਹਸਪਤਾਲ ਦੇ ਅਪਗ੍ਰੇਡ ਹੋਣ ਕਾਰਨ ਹਸਪਤਾਲ ਦਾ ਦੌਰਾ ਕੀਤਾ ਜਾ ਰਿਹਾ ਹੈ।

Facebook Comments

Trending