ਲੁਧਿਆਣਾ : ਸ਼ਹਿਰ ‘ਚ ਰਿਸ਼ਵਤਖੋਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਰਿਸ਼ਵਤਖੋਰੀ ਦਾ ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਥਾਣਾ ਨੰ. 2 ਵਿੱਚ ਤਾਇਨਾਤ ਇੱਕ ਏ.ਐਸ.ਆਈ ਨੇ ਰਿਸ਼ਵਤ ਦੀ ਮੰਗ ਕੀਤੀ ਹੈ।ਦਰਅਸਲ ਏ.ਐਸ.ਆਈ ਰਿਸ਼ਵਤ ਲੈਂਦਿਆਂ ਉਸ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਵਿਜੀਲੈਂਸ ਦੇ ਹੈਲਪਲਾਈਨ ਨੰਬਰ ’ਤੇ ਵੀ ਸ਼ਿਕਾਇਤ ਦਿੱਤੀ ਹੈ। ਦੂਜੇ ਪਾਸੇ ਏਸੀਪੀ ਅਕਰਸ਼ੀ ਜੈਨ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।