ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰੀਸ਼ ਰਾਏ ਢਾਂਡਾ ਨੇ ਜਨਤਾ ਨਗਰ, ਅੰਬੇਡਕਰ ਨਗਰ ਅਤੇ ਨਿਊ ਜਨਤਾ ਨਗਰ ਵਿਚ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਢਾਡਾ ਨੇ ਲੋਕਾਂ ਤੋਂ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਬੇਨਤੀ ਕੀਤੀ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਢਾਂਡਾ ਨੇ ਕਿਹਾ ਕਿ ਹਲਕੇ ਵਿਚ ਗੁੰਡਾਗਰਦੀ ਅਤੇ ਬਦਮਾਸ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਇਹ ਹਲਕਾ ਵਿਕਾਸ ਪੱਖੋਂ ਪਛੜ ਗਿਆ ਹੈ, ਅਕਾਲੀ-ਬਸਪਾ ਸਰਕਾਰ ਬਣਨ ਤੇ ਹਲਕੇ ਦਾ ਚਹੁੰਪੱਖੀ ਵਿਕਾਸ ਕਰਵਾਇਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਵਿਚ ਐੱਮ.ਐੱਸ.ਐੱਮ.ਈ. ਕਲੱਸਟਰ ਬਣਾਇਆ ਜਾਵੇਗਾ ਤਾਂ ਜੋ ਸਨਅਤ ਨੂੰ ਹੁਲਾਰਾ ਦਿੱਤਾ ਜਾ ਸਕੇ। ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਅਨੇਜਾ, ਜਗਦੀਪ ਸਿੰਘ ਸੋਖੀ, ਬਲਜਿੰਦਰ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ ਬਿੱਟੂ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।