Connect with us

ਪੰਜਾਬੀ

ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

Published

on

Atma Devaki Niketan School Janakpuri will organize a placement camp tomorrow

ਲੁਧਿਆਣਾ :  ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਸਦੀ ਯੋਗਤਾ ਗਰੇਜੂਏਸ਼ਨ/ ਪੋਸਟ ਗਰੇਜੂਏਸ਼ਨ (ਬੀ.ਐਡ ਪਾਸ ਹੋੋਣਾ ਲਾਜ਼ਮੀ) ਹੈ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜ਼ਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।

Facebook Comments

Trending