Connect with us

ਅਪਰਾਧ

ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲਾ, ਸੁੱਟਿਆ ਪੈਟਰੋਲ ਬੰਬ , ਪੂਰਾ ਇਲਾਕਾ ਦਹਿਸ਼ਤ ‘ਚ

Published

on

ਲੁਧਿਆਣਾ: ਲੁਧਿਆਣਾ ‘ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ। ਬੀਤੀ ਰਾਤ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਿਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸ ‘ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਕੱਚ ਦੀ ਬੋਤਲ ‘ਚ ਪੈਟਰੋਲ ਭਰ ਕੇ ਘਰ ‘ਤੇ ਸੁੱਟਦੇ ਨਜ਼ਰ ਆ ਰਹੇ ਹਨ।

ਜਾਣਕਾਰੀ ਅਨੁਸਾਰ ਸ਼ਿਵ ਸੈਨਾ ਹਿੰਦ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਦੇ ਘਰ ਬੀਤੀ ਰਾਤ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਦੀ ਸੀ.ਸੀ.ਟੀ.ਵੀ. ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ 3 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਉਨ੍ਹਾਂ ‘ਚੋਂ ਇਕ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਘਰ ‘ਤੇ ਪੈਟਰੋਲ ਬੰਬ ਸੁੱਟਦਾ ਹੈ। ਘਰ ਦੇ ਮੁੱਖ ਗੇਟ ‘ਤੇ ਪੈਟਰੋਲ ਬੰਬ ਸੁੱਟਿਆ ਗਿਆ, ਜਿਸ ਕਾਰਨ ਧਮਾਕੇ ਤੋਂ ਬਾਅਦ ਅੱਗ ਲੱਗ ਗਈ।

ਇਸ ਦੇ ਨਾਲ ਹੀ ਅੱਜ ਹਮਲੇ ਤੋਂ ਬਾਅਦ ਇੱਕ ਵਾਰ ਫਿਰ ਹਰਕੀਰਤ ਸਿੰਘ ਨੂੰ ਧਮਕੀ ਭਰੇ ਸੰਦੇਸ਼ ਮਿਲੇ ਹਨ। ਸ਼ਿਵ ਸੈਨਾ ਨੇਤਾ ਨੂੰ ਵਟਸਐਪ ‘ਤੇ ਭੇਜੇ ਗਏ ਸੰਦੇਸ਼ ‘ਚ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ‘ਚ ਮਾਵਾਂ-ਭੈਣਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।ਇਸ ਸਭ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਭਾਰਤੀ ਦੇ ਨੇਤਾ ਯੋਗੇਸ਼ ਬਖਸ਼ੀ ਦੇ ਘਰ ‘ਤੇ ਵੀ ਪੈਟਰੋਲ ਬੰਬ ਸੁੱਟਿਆ ਗਿਆ ਸੀ।

Facebook Comments

Trending