Connect with us

ਲੁਧਿਆਣਾ ਨਿਊਜ਼

ਦੋਮੋਰੀਆ ਪੁਲ ਵੱਲ ਆਉਣ ਵਾਲੇ ਦੇਣ ਧਿਆਨ ! ਲੋਕਾਂ ਨੂੰ ਮਿਲੀ ਵੱਡੀ ਰਾਹਤ

Published

on

ਲੁਧਿਆਣਾ: ਹਲਕਾ ਉੱਤਰੀ ਦੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਡੋਮੋਰੀਆ ਪੁਲ ਦੇ ਇੱਕ ਪਾਸੇ ਦੀ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੱਚਵਾਲ ਨੇ ਸਾਂਝੇ ਤੌਰ ‘ਤੇ ਇਸ ਪੁਲ ਦਾ ਉਦਘਾਟਨ ਕੀਤਾ ਵਿਧਾਇਕ ਬੱਗਾ ਨੇ ਕਿਹਾ ਕਿ ਮੁਰੰਮਤ ਦੇ ਕੰਮਾਂ ਕਾਰਨ ਦੋਮੋਰੀਆ ਪੁਲ ਦੀ ਆਵਾਜਾਈ ਪਿਛਲੇ ਚਾਰ ਮਹੀਨਿਆਂ ਤੋਂ ਬੰਦ ਪਈ ਹੈ, ਜਿਸ ਕਾਰਨ ਸਥਾਨਕ ਵਪਾਰੀਆਂ ਅਤੇ ਵਸਨੀਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੁਲ ਬੰਦ ਹੋਣ ਕਾਰਨ ਸਥਾਨਕ ਬਾਜ਼ਾਰਾਂ ਦੇ ਕਾਰੋਬਾਰੀ ਕੰਮ ਪ੍ਰਭਾਵਿਤ ਹੋ ਰਹੇ ਹਨ। ਵਪਾਰੀਆਂ ਅਤੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲ ਦੇ ਇੱਕ ਪਾਸੇ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇ ਅਤੇ ਲੋਕਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੱਚਵਾਲ ਨੇ ਦੱਸਿਆ ਕਿ ਪੁਲ ਦੇ ਇੱਕ ਪਾਸੇ ਆਵਾਜਾਈ ਸ਼ੁਰੂ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਆਮ ਵਾਂਗ ਹੋ ਜਾਣਗੀਆਂ ਅਤੇ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਸੂਬਾ ਸਰਕਾਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਇਹ ਪੁਲ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

Facebook Comments

Trending