Connect with us

ਪੰਜਾਬੀ

ਬੱਚਿਆਂ ਦੇ ਸਰਵਪੱਖੀ ਵਿਕਾਸ, ਮਿਆਰੀ ਤੇ ਰੋਚਕ ਸਿੱਖਿਆ ਬਾਰੇ ਕੀਤਾ ਜਾਗਰੂਕ

Published

on

Awareness about the holistic development of children, quality and interesting education

ਖੰਨਾ : ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਜਸਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਖੰਨਾ-1 ਸੁਰਿੰਦਰ ਕੌਰ ਦੀ ਦੇਖ-ਰੇਖ ਵਿਚ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ।

ਸਕੂਲ ਮੁਖੀ ਸਤਵੀਰ ਸਿੰਘ ਰੌਣੀ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਨੂੰ ਸਿੱਖਿਅਤ ਕਰਨ ਲਈ ਸਕੂਲ ‘ਚ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਦਾ ਉਦੇਸ਼ ਮਾਂਵਾਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ, ਮਿਆਰੀ ਤੇ ਰੋਚਕ ਸਿੱਖਿਆ ਬਾਰੇ ਜਾਗਰੂਕ ਕਰਨਾ ਸੀ।

ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ, ਸਿੱਖਿਆ ਨੂੰ ਮਿਆਰੀ ਅਤੇ ਹੋਰ ਰੋਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

Facebook Comments

Trending