Connect with us

ਪੰਜਾਬੀ

 ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

Published

on

Awareness activities continue under Swachhta Hi Seva campaign
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਪ ਮੰਡਲ ਨੰਬਰ 1 ਦੇ ਵੱਖ-ਵੱਖ ਪਿੰਡਾ ਵਿੱਚ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾਂ ਮੁਹਿੰਮ ਦੇ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ ਜਿਸ ਵਿੱਚ ਸਕੂਲੀ ਬੱਚਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀ.ਡੀ.ਐਸ. ਹਰਬੰਸ ਕੌਰ ਨੇ ਦੱਸਿਆ ਕਿ ਇਹ ਮੁਹਿੰਮ 15 ਸਤੰਬਰ ਤੋਂ 2 ਅਕਤੂਬਰ ਤੱਕ ਜਾਰੀ ਰਹੇਗੀ
ਇਸ ਦੌਰਾਨ ਸਕੂਲੀ ਬੱਚਿਆਂ ਨੂੰ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਬਾਰੇ ਜਾਣਕਾਰੀ ਦਿੱਤੀ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪਿੰਡ ਸਾਹਨੇਵਾਲ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਾਫ ਸਫਾਈ ਸੰਬੰਧੀ ਪੇਂਟਿੰਗ ਮੁਕਾਬਲੇ ਅਤੇ ਹੱਥ ਧੋਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆ। ਸਕੂਲੀ ਬੱਚਿਆਂ ਵੱਲੋਂ ਪਿੰਡ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਹਰਪ੍ਰੀਤ ਕੌਰ ਨੇ ਸਾਫ-ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।

Facebook Comments

Trending