Connect with us

ਪੰਜਾਬੀ

 ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਚਲਾਇਆ ਗਿਆ ਜਾਗਰੂਕਤਾ ਅਭਿਆਨ 

Published

on

Awareness campaign conducted under Swachhta Hi Seva campaign

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਕ ਖੰਨਾ ਵਿੱਖੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸੋਸ਼ਲ ਸਟਾਫ਼ ਵੱਲੋਂ ਇੱਕ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਗਿਆ। ਇੰਜੀ: ਆਦਰਸ਼ ਨਿਰਮਲ ਨੇ ਦੱਸਿਆ ਕਿ ਸਕੂਲ ਵਿੱਚ ਰੱਖੇ ਹਰੇ ਅਤੇ ਨੀਲੇ ਡਸਟਬਿਨ ਦੇ ਸਹੀ ਪ੍ਰਯੋਗ ਬਾਰੇ ਅਤੇ ਖਾਣ ਤੋਂ ਪਹਿਲਾਂ ਹੱਥ ਧੋਣ ਬਾਰੇ ਵੀ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਬੱਚਿਆ ਨੂੰ ਗੰਦਗੀ ਨਾਲ ਫੈਲਣ ਵਾਲੀ ਬਿਮਾਰੀਆਂ ਬਾਰੇ ਵੀ ਸੁਚੇਤ ਕੀਤਾ ਗਿਆ ਅਤੇ ਇਹ ਵੀ ਦੱਸਿਆ ਕਿ ਆਪਣੇ ਸਕੂਲ ਨੂੰ ਸਾਫ ਰੱਖਣਾ ਬੇਹੱਦ ਲਾਭਕਾਰੀ ਹੈ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸਵੱਛਤਾ ਦੀ ਸਹੁੰ ਚੁੱਕੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Facebook Comments

Trending