ਪੰਜਾਬੀ
ਬੀ ਸੀ ਐੱਮ ਸਕੂਲ ਦੇ ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਕੀਤਾ ਜਾਗਰੂਕ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਫ਼ਲ ਵਿਗਿਆਨ ਵਿਭਾਗ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਪੱਖੋਵਾਲ ਰੋਡ ਤੇ ਸਥਿਤ ਬੀ ਸੀ ਐੱਮ ਸਕੂਲ ਦੇ ਵਿਦਿਆਰਥੀਆਂ ਨੂੰ ਵਿਗਿਆਨਕ ਜਾਗਰੂਕਤਾ ਦੇਣ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ । ਇਹ ਸਮਾਗਮ ਭਾਰਤ ਸਰਕਾਰ ਦੇ ਵਿਗਿਆਨ ਤਕਨਾਲੋਜੀ ਮੰਤਰਾਲੇ ਵੱਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਪ੍ਰੋਜੈਕਟ ਸਤੁਤੀ ਤਹਿਤ ਕੀਤਾ ਗਿਆ ।
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੀ.ਏ.ਯੂ. ਨੂੰ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਵੱਲੋਂ ਤਕਨੀਕੀ ਬੁਨਿਆਦੀ ਢਾਂਚੇ ਦੀ ਵਰਤੋਂ ਦੀ ਸਿਖਲਾਈ ਦੇਣ ਲਈ ਇੱਕ ਪੋ੍ਰਜੈਕਟ ਸਾਂਝੇ ਰੂਪ ਵਿੱਚ ਹਾਸਲ ਹੋਇਆ ਹੈ । ਫ਼ਲ ਵਿਗਿਆਨ ਮਾਹਿਰ ਅਤੇ ਇਸ ਪ੍ਰੋਗਰਾਮ ਦੇ ਕੁਆਰਡੀਨੇਟਰ ਡਾ. ਸਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਸਮੁੱਚੇ ਪ੍ਰੋਜੈਕਟ ਦੀ ਕਾਰਜਸ਼ੀਲਤਾ ਬਾਰੇ ਜਾਣਕਾਰੀ ਦਿੱਤੀ ।
ਮੁੱਖ ਭਾਸ਼ਣ ਵਿੱਚ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਡਾ. ਜੀ ਐੱਸ ਮਿਗਲਾਨੀ ਨੇ ਵਿਗਿਆਨ ਦੀ ਮਕਬੂਲੀਅਤ ਬਾਰੇ ਗੱਲ ਕੀਤੀ । ਉਹਨਾਂ ਨੇ ਵਿਗਿਆਨ ਦੇ ਢਾਂਚੇ ਬਾਰੇ ਵਿਸਥਾਰ ਨਾਲ ਦੱਸਿਆ ਜਿਸ ਰਾਹੀਂ ਗਿਆਨ ਦਾ ਵਿਕਾਸ ਅਤੇ ਪਸਾਰ ਸੰਭਵ ਹੁੰਦਾ ਹੈ । ਇਸ ਮੌਕੇ ਕੁਮਾਰੀ ਮਸਰਤ ਸਿਰਾਜ, ਪੀ ਐੱਚ ਡੀ ਵਿਦਿਆਰਥਣ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।
ਬੀ ਸੀ ਐੱਮ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਜੇ ਪੀ ਸਿੰਘ ਨੇ ਵੀ ਇਸ ਮੌਕੇ ਨੌਜਵਾਨਾਂ ਨੂੰ ਵਿਗਿਆਨ ਦੇ ਖੇਤਰ ਵਿੱਚ ਕਿੱਤਾ ਚੋਣ ਬਾਰੇ ਪ੍ਰੇਰਿਤ ਕੀਤਾ । ਸਮਾਗਮ ਦਾ ਸੰਚਾਲਨ ਗੁਰਸਿਮਰਤ ਕੌਰ ਨੇ ਕੀਤਾ ਜਦਕਿ ਅੰਤ ਵਿੱਚ ਕੁਮਾਰੀ ਗੀਤਾ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ