ਪੰਜਾਬੀ
ਨੌਜਵਾਨਾਂ ਨੂੰ ਵੋਟਰ ਵਜੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਕੀਤਾ ਜਾਗਰੂਕ
Published
3 years agoon
ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ – 2022, ਆਓ ਲੋਕਤੰਤਰ ਦਾ ਜਸ਼ਨ ਮਨਾਈਏ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਣਕਾਰੀ ਪ੍ਰਸਾਰਿਤ ਕਰਨ ਲਈ ਦੇਵਕੀ ਦੇਵੀ ਜੈਨ ਕਾਲਜ (ਲੜਕੀਆਂ) ਕਿਦਵਈ ਨਗਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ।
ਸ੍ਰੀ ਸੰਦੀਪ ਰਿਸ਼ੀ ਆਈ.ਏ.ਐਸ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 63-ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਾ-ਕਮ-ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਲੁਧਿਆਣਾ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ।
ਇਹ ਸਮਾਗਮ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਇਆ ਗਿਆ, ਜਿਸ ਵਿੱਚ ਸਤੰਬਰ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਜ਼ਿਲ੍ਹਾ ਪੱਧਰ ‘ਤੇ ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਵਰਗਾਂ ਜਿਵੇਂ ਕਿ ਡਾਂਸ, ਸਲੋਗਨ ਰਚਨਾ, ਲੇਖ ਲਿਖਣ, ਮੋਨੋ ਐਕਟਿੰਗ, ਗੀਤ, ਕਵਿਤਾਵਾਂ, ਵਾਦ-ਵਿਵਾਦ, ਭਾਸ਼ਣ ਅਤੇ ਨਾਟਕ ਆਦਿ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਵਿਦਿਆਰਥੀਆਂ ਨੇ ਚੋਣਾਂ, ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ ਵਿਸ਼ੇ ‘ਤੇ ਭਾਸ਼ਣ ਦਿੱਤੇ। ਮੁੱਖ ਮਹਿਮਾਨ ਨੇ ਵੋਟ ਪਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਭਾਰਤ ਵਿੱਚ ਵੋਟਰਾਂ ਦੀ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖ਼ਰਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਪ੍ਰਣਾਲੀਗਤ ਵੋਟਰਾਂ ਦੀ ਸਿੱਖਿਆ ਅਤੇ ਚੋਣ ਭਾਗੀਦਾਰੀ ਜੋਕਿ ਸਵੀਪ ਪ੍ਰੋਗਰਾਮ ਵਜੋਂ ਵੀ ਜਾਣਿਆ ਜਾਂਦਾ ਹੈ, ਬਾਰੇ ਜਾਗਰੂਕ ਕੀਤਾ। ਜੇਤੂ, ਪਹਿਲੇ ਅਤੇ ਦੂਜੇ ਰਨਰ ਅੱਪ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
You may like
-
DD Jain ਕਾਲਜ ਵਲੋਂ ਸਵੱਛਤਾ ਅਭਿਆਨ ਤਹਿਤ ਕਰਵਾਈਆਂ ਗਤੀਵਿਧੀਆਂ
-
ਦੇਵਕੀ ਦੇਵੀ ਜੈਨ ਕਾਲਜ ਵਿਖੇ ਕਰਵਾਇਆ ਸਕਾਲਰਸ਼ਿਪ ਜਾਗਰੂਕਤਾ ਪ੍ਰੋਗਰਾਮ
-
ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ
-
‘ਵਰਕਸ਼ਾਪ-ਡੈਮੋ ਸੈਸ਼ਨ ਆਨ ਫੈਬਰਿਕ ਪੇਂਟਿੰਗ’ ਦਾ ਆਯੋਜਨ
-
ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ‘ਚ ਕਰਵਾਏ ਭਜਨ ਗਾਇਨ ਮੁਕਾਬਲੇ
-
DD Jain College ‘ਚ ਹੁਨਰ ਵਿਕਾਸ ਪ੍ਰੋਗਰਾਮ ਨਾਲ ਸਬੰਧਤ ਕਰਵਾਇਆ ਸੈਮੀਨਾਰ