ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ.ਐਸ. ਪੀ. ਸਿੰਘ ਦੇ ਦਿਸ਼ਾ ਨਿਰੇਦਸਾਂ ਤਹਿਤ, ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਤੱਕ ਦੇ ਇਲਾਜ ਲਈ ਬੀਮਾ ਸਬੰਧੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਦਫਤਰ ਤੋ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ।
ਇਸ ਮੌਕੇ ਡਾ. ਸਿੰਘ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਭਰ ਦੇ ਪਿੰਡਾਂ ਸ਼ਹਿਰ ਅਤੇ ਕਸਬਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਆਯੂਸਮਾਨ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕ ਕਰੇਗੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸਨਰ ਡਾ.ਰਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗ ਲਾਭਪਾਤਰੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ।ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਾਰੇ ਯੋਗ ਲਾਭਪਾਤਰੀ ਜਲਦ ਤੋ ਜਲਦ ਆਪਣਾ ਈ-ਕਾਰਡ ਬਣਾ ਕੇ ਇਸ ਸਕੀਮ ਤਹਿਤ ਆਪਣਾ ਮੁਫਤ ਇਲਾਜ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਇਸ ਸਕੀਮ ਪ੍ਰਤੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਮੂਹ ਪ੍ਰੋਗਰਾਮ ਅਫਸਰ ਅਤੇ ਸਟਾਫ ਵੀ ਹਾਜ਼ਰ ਸੀ।