Connect with us

ਪੰਜਾਬੀ

ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Published

on

Awareness van flagged off on World Malaria Day

ਲੁਧਿਆਣਾ : ਹਰ ਸਾਲ ਦੀ ਤਰਾਂ ਵਿਸ਼ਵ ਸਿਹਤ ਸੰਸਥਾ ਵਲੋ ਮਲੇਰੀਆਂ ਦਿਵਸ ਪੂਰੇ ਸੰਸਾਰ ਵਿਚ ਮਨਾਇਆ ਜਾਂਦਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਲੁਧਿਆਣਾ ਦੇ ਸਿਹਤ ਵਿਭਾਗ ਵਲੋ ਵੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।

ਡਿਪਟੀ ਕਮਿਸਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ ਐਸ ਪੀ ਸਿੰਘ, ਜ਼ਿਲ੍ਹਾ ਐਪੀਡੀਮੌਲੋਡੈਜਿਸਟ ਡਾ ਪ੍ਰਭਲੀਨ ਕੌਰ, ਡਾ ਸਾਹਿਲ, ਮਲੇਰੀਆ ਵਿਭਾਗ ਦਾ ਸਟਾਫ ਅਤੇ ਮਾਸ ਮੀਡੀਆ ਵਿੰਗ ਵੀ ਹਾਜ਼ਰ ਸੀ।ਇਸ ਮੌਕੇ ਜਾਗਰੂਕਤਾ ਵੈਨ ਦੇ ਨਾਲ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ।

ਡਿਪਟੀ ਕਮਿਸਨਰ ਸ੍ਰੀਮਤੀ ਸੁਰਭੀ ਮਲਿਕ ਨੇ ਇਸ ਮੌਕੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖ਼ਾਰ ਹੈ ਜੋੋ ਮਾਦਾ ਐਨੋਫਲੀਸ ਮੱਛਰ ਦੇ ਕੱਟਣ ‘ਤੇ  ਫੈਲਦਾ ਹੈ ਜਿਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਜਿੱਥੇ ਇਹ ਮੱਛਰ ਪੈਦਾ ਹੁੰਦੇ ਹਨ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਸਕੂਲਾਂ, ਕਾਲਜਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲਿਆ ਤੋ ਇਲਾਵਾ ਆਮ ਲੋਕਾਂ ਨੂੰ ਵੀ ਇਸ ਸਬੰਧੀ ਪਿਛਲੇ ਹਫਤੇ ਤੋ ਜਾਗਰੂਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਵੈਨ ਨੂੰ ਝੰਡੀ ਦੇਣ ਉਪਰੰਤ ਡਾ ਐਸ ਪੀ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਕੂਲਾਂ ਵਿਚ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

 

Facebook Comments

Trending