ਪੰਜਾਬੀ
ਐਮ ਜੀ ਐਮ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ
Published
3 years agoon
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਲੁਧਿਆਣਾ ਵੱਲੋਂ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਸਾਖੀ ਦੀ ਮੱਹਤਤਾ ਨੂੰ ਦਰਸਾਉਂਦੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਜਮਾਤ ਨਰਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀ ਰੰਗ-ਬਿਰੰਗੀ ਪੰਜਾਬੀ ਪੁਸ਼ਾਕਾਂ ਦੇ ਵਿਚ ਫੁੱਲਾਂ ਵਾਂਗ ਸੱਜ ਕੇ ਆਏ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਨੂੰ ਉਜਾਗਰ ਕਰਦੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਗੱਤਕਾ ਦਾ ਪ੍ਰਦਰਸ਼ਨ ਵੀ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਖ਼ੁਸ਼ੀ ਨੂੰ ਪ੍ਰਗਟ ਕਰਨ ਲਈ ਭੰਗੜਾ ਪਾਇਆ ਗਿਆ। ਇਸ ਪ੍ਰੋਗਰਾਮ ਨੇ ਸਾਰੇ ਸਕੂਲ ਨੂੰ ਆਪਣੇ ਰੰਗ ਵਿਚ ਰੰਗਿਆ ਅਤੇ ਸਭ ਅੰਦਰ ਇਕ ਵੱਖਰੀ ਕਿਸਮ ਦਾ ਜੋਸ਼ ਭਰ ਦਿੱਤਾ।ਕੁਝ ਬੱਚਿਆਂ ਨੇ ਮਹਾਂਵੀਰ ਸੁਵਾਮੀ ਦੇ ਜੀਵਨ ਤੇ ਵੀ ਚਾਨਣਾ ਪਾਇਆ।
ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਪ੍ਰੇਰਣਾ ਲੈ ਕੇ ਆਸ਼ਾਵਾਦੀ ਅਤੇ ਜੁਝਾਰੂ ਸੋਚ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਚੇਅਰਮੈਨ ਗੱਜਣ ਸਿੰਘ ਥਿੰਦ ਨੇ ਇਸ ਮੌਕੇ ਤੇ ਆਪਣਾ ਵਧਾਈ ਸੰਦੇਸ਼ ਦਿੱਤਾ। ਉਹਨਾਂ ਨੇ ਇਸ ਮਹਾਨ ਦਿਹਾੜੇ ‘ਤੇ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਨਵੀਂ ਸਵੇਰ ਦੀ ਕਾਮਨਾ ਕੀਤੀ।
You may like
-
MGM ਪਬਲਿਕ ਸਕੂਲ ‘ਚ ਮਨਾਇਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
-
ਐੱਮ.ਜੀ.ਐੱਮ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਸਮਾਰੋਹ
-
ਹਲਕਾ ਆਤਮ ਨਗਰ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ
-
ਐਮ ਜੀ ਐਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਈ
-
ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ
-
ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ