Connect with us

ਪੰਜਾਬੀ

ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ

Published

on

Ban on firecrackers on roads during weddings/celebrations

ਲੁਧਿਆਣਾ : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਵਿੱਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ, ਬਿਨ੍ਹਾਂ ਮੰਨਜੂਰੀ ਰੋਸ ਮੁਜਾਹਰੇ/ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਵੱਖ-ਵੱਖ ਸੜ੍ਹਕਾਂ ‘ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨ੍ਹਾਂ ਵਿੱਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸ਼ੀ ਦੇ ਸਮਾਗਮਾਂ ਮੌਕੇ ਸੜਕਾਂ ‘ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿਨ੍ਹਾਂ ‘ਤੇ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜ੍ਹਕ ਦੇ ਵਿਚਕਾਰ ਹੁੰਦੇ ਹਨ ਅਤੇ ਮੈਰਿਜ ਪੈਲੇਸ ਵਿਖੇ ਗੱਡੀਆ ਦੀ ਪਾਰਕਿੰਗ ਸੜ੍ਹਕ ‘ਤੇ ਹੀ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਵਿਆਹ ਸ਼ਾਦੀਆਂ ਅਤੇ ਖੁਸ਼ੀ ਦੇ ਸਮਾਗਮਾਂ ਦੌਰਾਨ ਸ਼ਰੇਆਮ ਸੜ੍ਹਕ ‘ਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ, ਜਿਸ ਨਾਲ ਸੜ੍ਹਕ ‘ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਿਲ ਪੇਸ਼ ਆਉਂਦੀ ਹੋਵੇ ‘ਤੇ ਪਾਬੰਦੀ ਲਗਾਈ ਜਾਂਦੀ ਹੈ।

Facebook Comments

Trending