Connect with us

ਪੰਜਾਬ ਨਿਊਜ਼

ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ `ਤੇ ਰਹੇਗੀ ਪਾਬੰਦੀ : ਮੁੱਖ ਚੋਣ ਅਫ਼ਸਰ

Published

on

Ban on showing polls or opinion polls: Chief Electoral Officer

ਚੰਡੀਗੜ : ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ `ਤੇ ਪਾਬੰਦੀ ਲਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Facebook Comments

Trending