Connect with us

ਪੰਜਾਬ ਨਿਊਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਫਿਊਮ ਵਰਤਣ ‘ਤੇ ਲੱਗੀ ਪਾਬੰਦੀ

Published

on

Ban on using perfume in Sachkhand Sri Harmandir Sahib

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਚ ਪਰਫਿਊਮ ਵਰਤਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਮੁਤਾਬਕ ਹੁਣ ਸ਼ਰਧਾਲੂ ਸ੍ਰੀ ਅਕਾਲ ਤਖਤ ਸਾਹਿਬ ਸਥਿਤ ਸੁਖ ਆਸਨ ‘ਤੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਆਉਣ ਸਮੇਂ, ਰਾਤ ਨੂੰ ਸੁਖ ਆਸਨ ਤੱਕ ਲਿਜਾਣ ਸਮੇਂ ਇਸ ਦਾ ਇਸਤੇਮਾਲ ਨਹੀਂ ਕਰ ਸਕਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਿਕ ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।

Facebook Comments

Trending