Connect with us

ਅਪਰਾਧ

ਗੰ.ਨ ਪੁਆਇੰਟ ‘ਤੇ ਬੈਂਕ ਡਕੈਤੀ ਦਾ ਮਾਮਲਾ, ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਕਾਬੂ

Published

on

ਖੰਨਾ: ਪੁਲਿਸ ਨੇ ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਵਿੱਚ ਹੋਈ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਜਾਣਕਾਰੀ ਅਨੁਸਾਰ ਖੰਨਾ ਪੁਲਿਸ ਨੇ 3 ਦਿਨ ਪਹਿਲਾਂ ਪੰਜਾਬ ਐਂਡ ਸਿੰਧ ਬੈਂਕ ਤੋਂ 15 ਲੱਖ 92 ਹਜ਼ਾਰ ਰੁਪਏ ਦੀ ਲੁੱਟ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਦੀ ਪਛਾਣ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਗੁਲਾਬਾ ਅਤੇ ਗੁਰਮੀਨ ਸਿੰਘ ਨੋਨਾ ਵਜੋਂ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਖੰਨਾ ਦੇ ਐਸਪੀ ਸੌਰਵ ਜਿੰਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਪੈਟਰੋਲ ਪੰਪ ’ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰ ਚੁੱਕੇ ਹਨ। ਮੁਲਜ਼ਮਾਂ ਕੋਲੋਂ ਹਥਿਆਰ, ਨਗਦੀ, ਔਡੀ ਕਾਰ ਅਤੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ, ਜਦਕਿ ਲੁੱਟ ’ਚ ਵਰਤੇ ਗਏ ਹਥਿਆਰਾਂ ਬਾਰੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ 11 ਜੂਨ ਨੂੰ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਘਟਨਾ ਦੇ ਸਮੇਂ ਬੈਂਕ ਵਿੱਚ ਲੰਚ ਬਰੇਕ ਚੱਲ ਰਹੀ ਸੀ। ਦੁਪਹਿਰ 2.30 ਵਜੇ ਦੇ ਕਰੀਬ ਤਿੰਨ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਸਟਾਫ਼ ਨੂੰ ਬੰਦੂਕ ਦੀ ਨੋਕ ‘ਤੇ ਬੰਦੀ ਬਣਾ ਲਿਆ। ਇਸ ਦੌਰਾਨ ਲੁਟੇਰੇ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰਿਆਂ ਨੇ ਗੰਨਮੈਨ ਦੀ ਬੰਦੂਕ ਖੋਹ ਲਈ ਅਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਮਾਮਲੇ ‘ਚ ਕਾਰਵਾਈ ਕਰਦੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Facebook Comments

Trending