ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਲੁਧਿਆਣਾ ਦੇ ਐਨਐਸਐਸ ਯੂਨਿਟ ਵਲੋਂ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਗਿਆ। ਸਰਦਾਰ ਭਗਤ ਸਿੰਘ ਮਹਾਨ ਕ੍ਰਾਂਤੀਕਾਰੀ ਸਨ। ਪ੍ਰੋਗਰਾਮ ਦਾ ਵਿਸ਼ਾ ਦੇਸ਼ ਭਗਤੀ ਸੀ। ਸਮਾਗਮ ਵਿੱਚ 392 ਵਿਦਿਆਰਥੀਆਂ, ਐਨਐਸਐਸ ਵਲੰਟੀਅਰਾਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ।
ਪ੍ਰੋਗਰਾਮ ਦੇ ਸ਼ੁਰੂ ਵਿਚ ਪ੍ਰੋਗਰਾਮ ਅਫ਼ਸਰ ਡਾ. ਨੀਰੋਤਾਮਾ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਉਨ੍ਹਾਂ ਦੇ ਅਸਧਾਰਨ ਹੌਂਸਲੇ ਅਤੇ ਬਹਾਦਰੀ ਲਈ ਯਾਦ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਡੈਕਲਾਮੇਸ਼ਨ, ਕਾਵਿਕ ਪਾਠ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਵਾਕੈਥਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਅੰਤ ਵਿੱਚ, ਐੱਨਐੱਸਐੱਸ ਦੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸਹੁੰ ਚੁੱਕੀ। ਕਾਲਜ ਦੇ ਪਿ੍ੰਸੀਪਲ ਡਾ. ਨਗਿੰਦਰ ਕੌਰ ਨੇ ਆਪਣੇ ਭਾਸ਼ਣ ਚ ਕਿਹਾ ਕਿ ਸ਼ਹੀਦੀ ਦਿਹਾੜੇ ਤੇ ਆਜ਼ਾਦੀ ਦੇ ਮਹਾਨ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਨੂੰ ਨਮਨ ਕੀਤਾ। ਭਾਰਤ ਮਾਂ ਦੇ ਇਸ ਮਹਾਨ ਸਪੂਤ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣੇਗਾ।