Connect with us

ਪੰਜਾਬ ਨਿਊਜ਼

ਪੰਜਾਬ ‘ਚ ਵਿਧਾਨ ਸਭ ਚੋਣਾਂ ‘ਚ ‘ਆਪ’ ਦੇ CM ਚਿਹਰਾ ਹੋਣਗੇ ਭਗਵੰਤ ਮਾਨ

Published

on

Bhagwant Mann will be the CM face of AAP in all Punjab Assembly elections

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਵਿਧਾਨ ਸਭ ਚੋਣਾਂ ‘ਚ ਭਗਵੰਤ ਮਾਨ ਆਪ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਗਿਆ ਹੈ। । ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ। ਇਸ ‘ਤੇ ਲੱਖਾਂ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਕੀਤੀ।

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ‘ਚ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 7074870748 ‘ਤੇ 96 ਘੰਟਿਆਂ ‘ਚ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਸੀ ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਵੱਲੋਂ ਵੱਡੀ ਗਿਣਤੀ ‘ਚ ਮਿਲੇ ਭਰਵੇਂ ਹੁੰਗਾਰੇ ‘ਤੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਲੱਖਾਂ ਦੀ ਗਿਣਤੀ ‘ਚ ਮਿਲ ਰਿਹਾ ਹੁੰਗਾਰਾ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ।

ਇਸ ਵਾਰ ‘ਆਪ’ ਦੀ ਸਰਕਾਰ ਸਪੱਸ਼ਟ ਬਹੁਮਤ ਨਾਲ ਬਣੇਗੀ ਤੇ ਰਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਕੀਤਾ ਜਾਵੇਗਾ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਭ੍ਰਿਸ਼ਟਾਚਾਰ ਤੇ ਲੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ।

Facebook Comments

Trending