ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਤੁਰੰਤ ਪ੍ਰਭਾਵ ਨਾਲ ਨਿੱਜੀ ਸਕੂਲਾਂ ‘ਤੇ ਫੀਸ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਨਿੱਜੀ ਸਕੂਲ ਨਵੇਂ ਸੈਸ਼ਨ ‘ਚ ਫੀਸ ਨਹੀਂ ਵਧਾ ਸਕੇਗਾ। ਮੌਜੂਦਾ ਫੀਸ ਹੀ ਜਾਰੀ ਰੱਖੀ ਜਾਵੇਗੀ। ਇਸ ਦੇ ਨਾਲ ਹੀ ਨਿੱਜੀ ਸਕੂਲ ਮਾਪਿਆਂ ਨੂੰ ਆਪਣੀ ਦੱਸੀ ਹੋਈ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।
ਮਾਨ ਨੇ ਕਿਹਾ ਕਿ ਮਾਪਿਆਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਵਿੱਦਿਆ ਤੀਜਾ ਨੇਤਰ ਹੈ ਤੇ ਇਸ ‘ਤੇ ਹਰੇਕ ਵਿਦਿਆਰਥੀ ਦਾ ਹੱਕ ਹੈ। ਸਕੂਲ ਵਾਲਿਆਂ ਨੂੰ ਇਲਾਕੇ ਦੀਆਂ ਸਾਰੀਆਂ ਬੂੱਕ ਸ਼ੋਪਸ ‘ਤੇ ਕਿਤਾਬਾਂ ਤੇ ਵਰਦੀਆਂ ਉਪਲੱਬਧ ਕਰਵਾਉਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਇਹ ਆਦੇਸ਼ ਅੱਜ ਤੋਂ ਹੀ ਲਾਗੂ ਹੋ ਜਾਣਗੇ।