Connect with us

ਅਪਰਾਧ

ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ 9 ਸਤੰਬਰ ਨੂੰ ਹੋਵੇਗਾ ਫ਼ੈਸਲਾ

Published

on

Bharat Bhushan Ashu's bail will be decided on September 9

ਲੁਧਿਆਣਾ : ਅਨਾਜ ਟਰਾਂਸਪੋਰਟ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਬੁੱਧਵਾਰ ਨੂੰ ਅਡੀਸ਼ਨਲ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਕੇਸ ਦੀ ਵਿਸਥਾਰਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਮੁਲਜ਼ਮ ਬੇਹੱਦ ਪ੍ਰਭਾਵਸ਼ਾਲੀ ਵਿਅਕਤੀ ਹੈ। ਜ਼ਮਾਨਤ ਦਾ ਹੱਕਦਾਰ ਨਹੀਂ ਹੈ। ਕਰੀਬ ਸਵਾ ਘੰਟੇ ਤੋਂ ਜ਼ਿਆਦਾ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 9 ਸਤੰਬਰ ਤਕ ਲਈ ਸੁਰੱਖਿਅਤ ਰੱਖ ਲਿਆ ਹੈ।

ਦੱਸ ਦੇਈਏ ਕਿ 4 ਦਿਨ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ‘ਚ ਪਟੀਸ਼ਨ ਪਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਬਾਕਾਇਦਾ ਛੋਟ ਦਿੱਤੀ ਜਾਵੇ। ਆਪਣੀ ਪਟੀਸ਼ਨ ‘ਚ ਆਸ਼ੂ ਨੇ ਇਹ ਵੀ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਦਾ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਲਿਫਟਿੰਗ ‘ਚ ਹੋਏ ਗਬਨ ਦਾ ਮਾਮਲਾ ਦਰਜ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਹੁਣ ਪਟਿਆਲਾ ਜੇਲ੍ਹ ‘ਚ ਬੰਦ ਹਨ।

Facebook Comments

Trending