ਲੁਧਿਆਣਾ : ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸਮਰਾਲਾ ਰੋਡ ਅਤੇ ਟਰਾਂਸਪੋਰਟ ਨਗਰ ਵਿਚਕਾਰ ਨੈਸ਼ਨਲ ਹਾਈਵੇ ‘ਤੇ ਡਿਵਾਈਡਰ ਨਾਲ ਟਕਰਾ ਕੇ ਇਕ ਓਵਰ ਸਪੀਡ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਲੋਕਾਂ ਨੇ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ।