ਲੁਧਿਆਣਾ: ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਲਾਗੂ ਕਰਨ ਲਈ ਗਲਾਡਾ ਦੀ ਟੀਮ ਨੇ ਬੁੱਧਵਾਰ ਨੂੰ ਨਾਜਾਇਜ਼ ਕਾਲੋਨੀਆਂ ਖਿਲਾਫ ਕਾਰਵਾਈ ਕੀਤੀ, ਜਿਸ ਤਹਿਤ ਕਾਸਾਬਾਦ, ਕਾਦੀਆ ਇਲਾਕੇ ‘ਚ ਬਿਨਾਂ ਮਨਜ਼ੂਰੀ ਤੋਂ ਬਣੀਆਂ ਕਾਲੋਨੀਆਂ ‘ਚ ਸੀਵਰੇਜ ਸਿਸਟਮ ਅਤੇ ਚਾਰਦੀਵਾਰੀ ਸੀ ਢਾਹ ਦਿੱਤਾ।ਇਸ ਦੌਰਾਨ ਗਲਾਡਾ ਦੀ ਟੀਮ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰ ਮੰਤਰੀ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਗਲਾਡਾ ਦੇ ਅਧਿਕਾਰੀਆਂ ਨੇ ਕਿਸੇ ਦੀ ਨਾ ਸੁਣੀ ਅਤੇ ਵਿਰੋਧ ਦੇ ਬਾਵਜੂਦ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲਿਸ ਦੀ ਮਦਦ ਲਈ ਗਈ।