Connect with us

ਪੰਜਾਬ ਨਿਊਜ਼

ਇਨ੍ਹਾਂ ਇਲਾਕਿਆਂ ‘ਚ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ

Published

on

ਲੁਧਿਆਣਾ : ਨਗਰ ਸੁਧਾਰ ਟਰੱਸਟ ਲੁਧਿਆਣਾ ਨੇ ਸਥਾਨਕ ਤਾਜਪੁਰ ਰੋਡ ‘ਤੇ ਸਥਿਤ ਝੁੱਗੀਆਂ ਅਤੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਉਣ ਦੀ ਕਾਰਵਾਈ ਕੀਤੀ ਹੈ। ਅਰਬਨ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਟਰੱਸਟ ਦੀ ਡੇਅਰੀ ਸਕੀਮ ਤਹਿਤ ਬਣਾਈ ਗਈ ਜਗ੍ਹਾ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕੁਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਝੁੱਗੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਬਜ਼ਾਧਾਰਕਾਂ ਨੂੰ ਪਹਿਲਾਂ ਵੀ ਜਗ੍ਹਾ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਨਗਰ ਸੁਧਾਰ ਟਰੱਸਟ ਲੁਧਿਆਣਾ ਦੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਮੌਕੇ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਦੀ ਮਦਦ ਨਾਲ ਸਾਰੇ ਨਜਾਇਜ਼ ਕਬਜ਼ੇ ਹਟਾਏ ਗਏ।

ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਸਪੱਸ਼ਟ ਕੀਤਾ ਕਿ ਟਰੱਸਟ ਵੱਲੋਂ ਨਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਉਣ ਦੀ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਟਰੱਸਟ ਦੀਆਂ ਖਾਲੀ ਪਈਆਂ ਜਾਇਦਾਦਾਂ ਜੋ ਕਿ ਕੁਝ ਵਿਅਕਤੀਆਂ ਵੱਲੋਂ ਨਜਾਇਜ਼ ਕਬਜੇ ਕੀਤੇ ਗਏ ਹਨ, ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਬਜ਼ਾਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਟਰੱਸਟ ਦੀ ਜਾਇਦਾਦ ‘ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਆਪਣੇ ਤੌਰ ‘ਤੇ ਖਾਲੀ ਕਰਨ, ਨਹੀਂ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਐਕਸੀਅਨ ਨਵੀਨ ਮਲਹੋਤਰਾ, ਐਕਸੀਅਨ ਵਿਕਰਮ ਕੁਮਾਰ ਅਤੇ ਸਹਾਇਕ ਟਰੱਸਟ ਇੰਜੀਨੀਅਰ ਪਰਮਿੰਦਰ ਸਿੰਘ, ਬਲਬੀਰ ਸਿੰਘ, ਕਿਰਨਦੀਪ ਹੀਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।

Facebook Comments

Trending