Connect with us

ਪੰਜਾਬ ਨਿਊਜ਼

ਪੰਜਾਬ ‘ਚ ਵੱਡਾ ਐਲਾਨ, ਇਨ੍ਹਾਂ ਲੋਕਾਂ ਨੂੰ ਮਿਲੇਗੀ 50-50 ਹਜ਼ਾਰ ਰੁਪਏ ਦੀ ਰਾਸ਼ੀ

Published

on

ਲੁਧਿਆਣਾ: ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਪਰਤੇ ਪੰਜਾਬੀਆਂ ਦੀ ਹਮਾਇਤ ਲਈ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅੱਗੇ ਆਏ ਹਨ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਜੇਬ ਵਿੱਚੋਂ 12 ਨੌਜਵਾਨਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣਗੇ। ਪਰਾਸ਼ਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਆਸ ਰੱਖ ਰਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਬਾਰੇ ਵੀ ਸੋਚ ਰਹੀ ਹੈ ਪਰ ਇਸ ਔਖੀ ਘੜੀ ਵਿੱਚ ਸਮਾਜ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀ ਮਦਦ ਕਰੇ ਜੋ ਰੁਜ਼ਗਾਰ ਲਈ ਵਿਦੇਸ਼ ਗਏ ਸਨ ਪਰ ਖਾਲੀ ਹੱਥ ਪਰਤਣ ਲਈ ਮਜਬੂਰ ਹਨ।

ਵਿਧਾਨ ਸਭਾ ‘ਚ ਆਪਣਾ ਭਾਸ਼ਣ ਸ਼ੁਰੂ ਕਰਦੇ ਹੋਏ ਪਰਾਸ਼ਰ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਲਗਾਤਾਰ ਲੁਧਿਆਣਾ ‘ਚ ਸ਼੍ਰੀ ਬਾਲਾਜੀ ਦੀ ਰਥ ਯਾਤਰਾ ਦਾ ਆਯੋਜਨ ਕਰ ਰਹੇ ਹਨ, ਜਿਸ ‘ਤੇ ਕਰੀਬ 6 ਲੱਖ ਰੁਪਏ ਦਾ ਬਜਟ ਖਰਚ ਕੀਤਾ ਜਾਂਦਾ ਹੈ।ਪਰ ਇਸ ਸਾਲ ਉਹ ਆਪਣੇ ਹੱਥ ਵਿੱਚ ਝੰਡਾ ਲੈ ਕੇ ਇਸ ਯਾਤਰਾ ਨੂੰ ਇਕੱਲੇ ਹੀ ਬੜੇ ਸਾਦੇ ਢੰਗ ਨਾਲ ਨੇਪਰੇ ਚਾੜ੍ਹਨਗੇ ਅਤੇ ਇਸ ‘ਤੇ ਖਰਚ ਕੀਤੀ ਗਈ 6 ਲੱਖ ਰੁਪਏ ਦੀ ਰਾਸ਼ੀ 12 ਲੋੜਵੰਦ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਵੰਡਣਗੇ।ਵਿਧਾਇਕ ਪੱਪੀ ਨੇ ਸਮੂਹ ਪੰਜਾਬੀਆਂ ਨੂੰ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਵਿਦੇਸ਼ਾਂ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਨੂੰ ਮਦਦ ਮਿਲ ਸਕੇ ਅਤੇ ਉਨ੍ਹਾਂ ਦਾ ਜੀਵਨ ਮੁੜ ਸਿਰਜਿਆ ਜਾ ਸਕੇ।

Facebook Comments

Trending