ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਗਿਆ ਹੈ ਕਿ ਬੰਗਾ ਤੋਂ ਮੌਜੂਦਾ ਅਕਾਲੀ ਦਲ ਦੇ ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ | ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਹੈ।
ਇਸ ਮੌਕੇ ਸੀ.ਐਮ. ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾ: ਸੁੱਖੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਜਦਕਿ ਡਾ: ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ‘ਚ ਪੂਰਾ ਮਾਣ-ਸਨਮਾਨ ਮਿਲਿਆ ਹੈ ਪਰ ਉਨ੍ਹਾਂ ਲਈ ਹਲਕੇ ਦਾ ਵਿਕਾਸ ਪਹਿਲ ਹੈ |
ਦੱਸ ਦੇਈਏ ਕਿ ਡਾਕਟਰ ਸੁਖਵਿੰਦਰ ਸੁੱਖੀ ਨੇ ਜਲੰਧਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜੀ ਸੀ। ਇਸ ਚੋਣ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਆਗੂਆਂ ਵਿੱਚੋਂ ਇੱਕ ਸਨ।