Connect with us

ਪੰਜਾਬ ਨਿਊਜ਼

ਕਾਂਗਰਸ ਨੂੰ ਮਾਝੇ ’ਚ ਵੱਡਾ ਝਟਕਾ, ਫਤਿਹਜੰਗ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ

Published

on

Big blow to Congress in Majha, Fateh Jang Singh Bajwa joins BJP

ਚੰਡੀਗੜ੍ਹ / ਗੁਰਦਾਸਪੁਰ : ਕਾਦੀਆਂ ਹਲਕੇ ਤੋਂ ਵਿਧਾਇਕ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਫਤਿਹਜੰਗ ਸਿੰਘ ਬਾਜਵਾ ਮਾਝੇ ਦੀ ਸਿਆਸਤ ਵਿਚ ਵੱਡਾ ਚਿਹਰਾ ਹਨ ਅਤੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਹੱਕ ਵਿਚ ਰੈਲੀ ਵੀ ਕੀਤੀ ਸੀ।

ਭਾਜਪਾ ਵਲੋਂ ਇਸ ਕਾਰਵਾਈ ਨੂੰ ਮਾਸਟਰ ਸਟਰੋਕ ਵਜੋਂ ਦੇਖਿਆ ਜਾ ਰਿਹਾ ਹੈ। ਫਤਿਹਜੰਗ ਬਾਜਵਾ ਕਾਂਗਰਸ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਹਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਨੂੰ ਕਾਂਗਰਸ ਨੂੰ ਵੱਡੇ ਝਟਕੇ ਵਜੋਂ ਦੇਖਿਆ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਫਤਿਹਜੰਗ ਸਿੰਘ ਬਾਜਵਾ ਦਾ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਨਾਲ ਕਾਦੀਆਂ ਸੀਟ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਭਾਵੇਂ ਫਤਿਹਜੰਗ ਬਾਜਵਾ ਕਾਦੀਆਂ ਤੋਂ ਮੌਜੂਦਾ ਵਿਧਾਇਕ ਹਨ ਪਰ ਪ੍ਰਤਾਪ ਸਿੰਘ ਬਾਜਵਾ ਖੁੱਲ੍ਹੇ ਤੌਰ ’ਤੇ ਆਖ ਰਹੇ ਸਨ ਕਿ ਇਸ ਵਾਰ ਕਾਦੀਆਂ ਸੀਟ ਤੋਂ ਉਹ ਵਿਧਾਨ ਸਭਾ ਚੋਣਾਂ ਲੜਨਗੇ। ਇਸ ਦੌਰਾਨ ਬੀਤੇ ਦਿਨੀਂ ਨਵਜੋਤ ਸਿੱਧੂ ਨੇ ਫਤਿਹਜੰਗ ਬਾਜਵਾ ਦੇ ਹੱਕ ਵਿਚ ਰੈਲੀ ਵੀ ਕੀਤੀ ਸੀ ਅਤੇ ਇਸ ਹਲਕੇ ਤੋਂ ਉਨ੍ਹਾਂ ਨੇ ਅਸਿੱਧੇ ਤੌਰ ’ਤੇ ਫਤਿਹਜੰਗ ਨੂੰ ਉਮੀਦਵਾਰ ਵੀ ਐਲਾਨ ਦਿੱਤਾ ਸੀ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੁਣ ਜਦੋਂ ਫਤਿਹਜੰਗ ਸਿੰਘ ਬਾਜਵਾ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ ਅਤੇ ਉਹ ਕਾਦੀਆਂ ਤੋਂ ਹੀ ਭਾਜਪਾ ਦੇ ਉਮੀਦਵਾਰ ਵੀ ਹੋ ਸਕਦੇ ਹਨ, ਜਦਕਿ ਹੁਣ ਇਹ ਵੀ ਸੰਭਵ ਹੈ ਕਿ ਪ੍ਰਤਾਪ ਬਾਜਵਾ ਕਾਦੀਆਂ ਸੀਟ ਤੋਂ ਕਾਂਗਰਸ ਵਲੋਂ ਹੀ ਚੋਣ ਲੜਨਗੇ ਤਾਂ ਅਜਿਹੇ ਵਿਚ ਦੋਵੇਂ ਭਰਾ ਇਕ ਦੂਜੇ ਨੂੰ ਸਖ਼ਤ ਟੱਕਰ ਦਿੰਦੇ ਨਜ਼ਰ ਆ ਸਕਦੇ ਹਨ। ਫਤਿਹਜੰਗ ਸਿੰਘ ਬਾਜਵਾ ਦੋ ਵਾਰ ਕਾਦੀਆਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਇਥੇ ਚੰਗਾ ਰਸੂਖ ਰੱਖਦੇ ਹਨ।

Facebook Comments

Trending