Connect with us

ਪੰਜਾਬ ਨਿਊਜ਼

ਪੰਜਾਬ ‘ਚ ਟੋਲ ਪਲਾਜ਼ਾ ਨੂੰ ਲੈ ਕੇ ਵੱਡਾ ਫੈਸਲਾ, ਹੁਣ ਨਹੀਂ ਹੋਵੇਗਾ ਆਸਾਨ…

Published

on

ਲੁਧਿਆਣਾ: ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਧਰਨੇ ਨੂੰ ਪੰਜਾਬ ਸਰਕਾਰ ਨੇ ਬੀਤੀ ਰਾਤ ਹਟਾ ਦਿੱਤਾ ਹੈ। ਜਿਸ ਕਾਰਨ ਕਈ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਬੰਦ ਕਰਕੇ ਧਰਨਾ ਦੇਣ ਦਾ ਐਲਾਨ ਕੀਤਾ ਸੀ ਅਤੇ ਅੱਜ ਇਸੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਪੁਲੀਸ ਤਾਇਨਾਤ ਕਰ ਦਿੱਤੀ ਹੈ ਅਤੇ ਟੋਲ ਪਲਾਜ਼ਾ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਦੀ ਸੂਰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ, ਜਿਸ ਦੀ ਕਮਾਨ ਏਸੀਪੀ ਵੈਸਟ ਗੁਰਦੇਵ ਸਿੰਘ ਨੂੰ ਸੌਂਪੀ ਗਈ ਹੈ।ਅੱਜ ਟੋਲ ਪਲਾਜ਼ਾ ’ਤੇ ਲਾਡੋਵਾਲ ਥਾਣਾ, ਪੀਏਯੂ ਥਾਣਾ, ਸਰਾਭਾ ਨਗਰ ਥਾਣਾ ਅਤੇ ਹੈਬੋਵਾਲ ਪੁਲੀਸ ਸਟੇਸ਼ਨ ਦੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਇਸ ਸਬੰਧੀ ਜਦੋਂ ਏ.ਸੀ.ਪੀ ਗੁਰਦੇਵ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਲਈ 24 ਘੰਟੇ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ |ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਟੋਲ ਪਲਾਜ਼ਾ ’ਤੇ ਆ ਕੇ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ 24 ਘੰਟੇ ਪੁਲੀਸ ਤਾਇਨਾਤ ਕੀਤੀ ਗਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਟੋਲ ਪਲਾਜ਼ਾ ’ਤੇ ਧਰਨਾ ਦੇਣ ਦੀ ਇਜਾਜ਼ਤ ਨਹੀਂ ਹੈ।ਜੇਕਰ ਫਿਰ ਵੀ ਕੋਈ ਵਿਅਕਤੀ ਟੋਲ ਪਲਾਜ਼ਾ ‘ਤੇ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ

Facebook Comments

Trending