ਜਲੰਧਰ : ਜਲੰਧਰ ‘ਚ ਪੈਟਰੋਲ ਪੰਪ ‘ਤੇ ਲੁੱਟ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਪੈਟਰੋਲ ਪੰਪ ‘ਤੇ ਨਕਾਬਪੋਸ਼ ਲੁਟੇਰੇ ਬੰਦੂਕ ਦੀ ਨੋਕ ‘ਤੇ 35 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਕੈਦ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਪੰਪ ਦਾ ਸੇਵਾਦਾਰ ਗਾਹਕ ਦੀ ਗੱਡੀ ‘ਚ ਪੈਟਰੋਲ ਪਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਲੁਟੇਰੇ ਆਏ। ਮੋਟਰਸਾਈਕਲ ਤੋਂ ਹੇਠਾਂ ਉਤਰੇ ਲੁਟੇਰਿਆਂ ਵਿਚੋਂ ਇਕ ਨੇ ਮੁਲਾਜ਼ਮ ‘ਤੇ ਬੰਦੂਕ ਤਾਣ ਕੇ ਉਸ ਨੂੰ ਡਰਾਇਆ ਧਮਕਾਇਆ ਅਤੇ 35 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ |
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਨਕਾਬਪੋਸ਼ ਨੌਜਵਾਨਾਂ ਨੇ ਹਵਾਈ ਫਾਇਰ ਵੀ ਕੀਤੇ।ਇਸ ਦੌਰਾਨ ਸੂਚਨਾ ਮਿਲਦੇ ਹੀ ਅਲਾਵਪੁਰ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਦੌਰਾਨ ਉਨ੍ਹਾਂ ਨੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਜੋ ਪੁਲਸ ਨੇ ਜ਼ਬਤ ਕਰ ਲਏ ਹਨ। ਮੁਲਜ਼ਮ ਨੌਜਵਾਨਾਂ ਨੇ ਪਹਿਲਾਂ ਰੇਕੀ ਕੀਤੀ, ਜਿਸ ਕਾਰਨ ਉਨ੍ਹਾਂ ਨੇ ਬਿਨਾਂ ਕਿਸੇ ਡਰ ਦੇ ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।