Connect with us

ਅਪਰਾਧ

ਪੰਜਾਬ ‘ਚ ਵੱਡੀ ਘ.ਟਨਾ, ਸ਼ਿਵ ਸੈਨਾ ਆਗੂ ਦੇ ਘਰ ‘ਤੇ ਹ.ਮਲਾ, ਚੱਲੀਆਂ ਗੋਲੀਆਂ

Published

on

ਪਟਿਆਲਾ: ਪਟਿਆਲਾ ਦੀ ਬਾਬੂ ਸਿੰਘ ਕਲੋਨੀ ਵਿੱਚ ਦੇਰ ਰਾਤ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਸ਼ਿਵ ਸੈਨਾ ਬਾਲ ਠਾਕਰੇ ਹਰੀਸ਼ ਸਿੰਗਲਾ ਗਰੁੱਪ ਦੇ ਮੈਂਬਰ ਅਤੇ ਸ਼ਿਵ ਸੈਨਾ ਆਗੂ ਸ਼ੰਕਰ ਭਾਰਦਵਾਜ ਦੇ ਘਰ ਲੱਗੀਆਂ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ 15 ਤੋਂ 20 ਨੌਜਵਾਨ ਹੱਥਾਂ ‘ਚ ਇੱਟਾਂ ਅਤੇ ਡੰਡਿਆਂ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਘਰ ‘ਤੇ ਵੀ ਗੋਲੀਆਂ ਚਲਾਈਆਂ। ਘਟਨਾ ਸੀ.ਸੀ.ਟੀ.ਵੀ ਮੈਂ ਕੈਦ ਹੋ ਗਿਆ।

ਇਸ ਹਮਲੇ ਵਿੱਚ ਹਿੰਦੂ ਆਗੂ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ ਹੈ, ਜਿਸ ਦੇ ਪੱਟ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ‘ਚ ਜ਼ਖਮੀ ਹੋਏ ਗੌਰਵ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਰਾਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਪਹਿਲਾਂ ਉਸ ਨੂੰ ਬੁਲਾਇਆ ਅਤੇ ਫਿਰ ਗੋਲੀ ਚਲਾ ਦਿੱਤੀ ਜੋ ਸਿੱਧੀ ਉਸ ਦੇ ਪੱਟ ‘ਚ ਲੱਗੀ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਇਨਸਾਫ ਦੀ ਮੰਗ ਕੀਤੀ ਹੈ।

Facebook Comments

Trending