ਅਪਰਾਧ
ਪੰਜਾਬ ਚ ਵੱਡੀ ਘਟਨਾ ! ਜਵਾਨ ਦੇ ਘਰ ਵਿੱਚ ਦਾਖਲ ਹੋ ਕੇ ਪੁੱਤਰ ਦਾ ਕੀਤਾ ਕਤਲ
Published
3 months agoon
By
Lovepreetਲੁਧਿਆਣਾ: ਮਹਾਨਗਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦਾ ਘਰ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਿੰਡ ਸੁਨੇਤ ‘ਚ ਹਥਿਆਰਬੰਦ ਨੌਜਵਾਨਾਂ ਨੇ ਇਕ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ, ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਜ਼ਖਮੀ ਦੀ ਪਛਾਣ ਕਾਲਾ ਸਿੰਘ ਵੀਰਪਾਲ ਸਿੰਘ ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਕਾਲਾ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਅਤੇ ਜੱਗਾ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਲਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੁਲਦੀਪ ਸਿੰਘ ਘਰ ਤੋਂ ਕੁਝ ਦੂਰੀ ’ਤੇ ਕਿਸੇ ਦੋਸਤ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਹਥਿਆਰਬੰਦ ਮੁਲਜ਼ਮਾਂ ਨੇ ਆ ਕੇ ਰੰਜਿਸ਼ਨ ਦੇ ਲੜਕੇ ’ਤੇ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ ਅਤੇ ਲੜਾਈ ਖਤਮ ਕਰਵਾਈ ਅਤੇ ਆਪਣੇ ਲੜਕੇ ਨੂੰ ਘਰ ਲੈ ਗਏ। ਇਸ ਦੌਰਾਨ ਮੁਲਜ਼ਮ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਘਰ ਪਹੁੰਚ ਗਏ।
ਮੁਲਜ਼ਮਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ’ਤੇ ਅਤੇ ਉਸ ਦੇ ਪੁੱਤਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁੱਤਰ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੇ ਐੱਸਐੱਚਓ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ‘ਚ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਜੱਗਾ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।
You may like
-
Gold Price Today: ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਰੇਟ
-
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ, ਫੈਲੀ ਸਨਸਨੀ
-
ਪੰਜਾਬ ‘ਚ ਵੱਡਾ ਧ. ਮਾਕਾ! ਕੰਬਿਆ ਸਾਰਾ ਇਲਾਕਾ
-
ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਵੱਡਾ ਹਾ. ਦਸਾ, ਸਕੂਲੀ ਬੱਸ ਸੜਕ ਦੇ ਵਿਚਕਾਰ ਪਲਟੀ
-
ਭਾਰਤ-ਪਾਕਿ ਸਰਹੱਦ ਨੇੜੇ ਦੇਖਿਆ ਗਿਆ ਡਰੋਨ, ਬੀਐਸਐਫ ਨੇ ਕੀਤੀ ਫਾਇਰਿੰਗ ਪਰਤਿਆ ਵਾਪਸ
-
ਪੰਜਾਬ ‘ਚ ਵੱਡੀ ਘ. ਟਨਾ, ਤੜਕਸਾਰ ਨੌਜਵਾਨ ਦਾ ਕ. ਤਲ