Connect with us

ਪੰਜਾਬ ਨਿਊਜ਼

ਪੰਜਾਬ ‘ਚ ਟਲੀ ਵੱਡੀ ਘਟਨਾ, ਡੀਜੀਪੀ ਨੇ ਖੁਦ ਕੀਤਾ ਟਵੀਟ

Published

on

ਮੋਗਾ: ਮੋਗਾ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਡੀ.ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਮੋਗਾ ਦੇ ਇਕ ਵਪਾਰੀ ਤੋਂ ਪੈਸੇ ਹੜੱਪਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਡੀ.ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੋ ਵੱਖ-ਵੱਖ ਗਰੋਹਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ‘ਚ 2 ਵੱਖ-ਵੱਖ ਐੱਫ. ਆਈ.ਆਰ. ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਸਿੱਧਾ ਸੰਪਰਕ ਲੱਕੀ ਪਟਿਆਲਾ ਨਾਲ ਸੀ ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਖਿਲਾਫ ਹਨ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਮੁਲਜ਼ਮਾਂ ਕੋਲ ਹਥਿਆਰ ਕਿੱਥੋਂ ਆਏ।

 

Facebook Comments

Trending