ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਇਸੇ ਕਾਰਨ ਅੱਜ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਕਾਰਨ ਅੱਜ ਨਗਰ ਨਿਗਮ ਦੀ ਮੀਟਿੰਗ ਵੀ ਮੁਲਤਵੀ ਹੋ ਸਕਦੀ ਹੈ। ਇਸ ਖ਼ਬਰ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ।