Connect with us

ਪੰਜਾਬ ਨਿਊਜ਼

ਕਿਸਾਨ ਆਗੂ ਡੱਲੇਵਾਲ ਬਾਰੇ ਵੱਡੀ ਖ਼ਬਰ, ਤੋੜਿਆ ਮਰਨ ਵਰਤ

Published

on

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣੇ ਸਾਥੀ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਪਾਣੀ ਪੀ ਕੇ ਮਰਨ ਵਰਤ ਤੋੜ ਦਿੱਤਾ।ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਕੁਝ ਦਿਨਾਂ ਤੋਂ ਪਾਣੀ ਪੀਣਾ ਬੰਦ ਕਰ ਦਿੱਤਾ ਸੀ ਪਰ ਅੱਜ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਹੈ।

ਅੱਜ ਪੰਜਾਬ ਪੁਲੀਸ ਦੇ ਏਡੀਜੀਪੀ ਜਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ, ਲੁਧਿਆਣਾ ਦੇ ਏਸੀਪੀ ਹਰਜਿੰਦਰ ਸਿੰਘ ਗਿੱਲ, ਡੀਐਸਪੀ ਗੁਰਜੀਤ ਰੁਮਾਣਾ ਪਟਿਆਲਾ ਦੇ ਹਸਪਤਾਲ ਪੁੱਜੇ, ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾਖ਼ਲ ਹਨ।ਜਗਜੀਤ ਸਿੰਘ ਡੱਲੇਵਾਲ ਨੂੰ ਪਾਣੀ ਪਿਲਾਇਆ। ਇਸ ਮੌਕੇ ਜੇਲ੍ਹ ਤੋਂ ਰਿਹਾਅ ਹੋਏ ਕਿਸਾਨ ਵੀ ਉਨ੍ਹਾਂ ਨੂੰ ਮਿਲਣ ਆਏ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ।ਦੱਸ ਦੇਈਏ ਕਿ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਸੀ। ਉਨ੍ਹਾਂ ਦਾ ਮਰਨ ਵਰਤ ਪਿਛਲੇ 4 ਮਹੀਨਿਆਂ ਤੋਂ ਚੱਲ ਰਿਹਾ ਸੀ, ਜੋ ਅੱਜ ਖਤਮ ਹੋ ਗਿਆ ਹੈ।

ਇਸ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਹੁੰਦੀ ਜਾ ਰਹੀ ਸੀ। ਰਿਹਾਅ ਹੋਏ ਕਿਸਾਨ ਆਗੂਆਂ ਨੇ ਉਸ ਨੂੰ ਪਾਣੀ ਪੀਣ ਦੀ ਬੇਨਤੀ ਕੀਤੀ, ਜਿਸ ਕਾਰਨ ਉਸ ਨੇ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ।

Facebook Comments

Trending