Connect with us

ਪੰਜਾਬ ਨਿਊਜ਼

ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਮਾਨਤਾ ਕੀਤੀ ਰੱਦ

Published

on

ਮਾਨਸਾ : ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਫਾਇਰ ਸੇਫਟੀ ਅਤੇ ਲਿਫਟਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।ਡੀ.ਈ.ਓ. (ਸੈਕੰਡਰੀ) ਭੁਪਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਕੂਲਾਂ ਨੂੰ ਫਾਇਰ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ। ਮਿੱਥੇ ਸਮੇਂ ਤੋਂ ਬਾਅਦ ਵੀ ਫਾਇਰ ਅਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਉਨ੍ਹਾਂ ਵਿੱਚ ਯੂਨੀਕ ਪਬਲਿਕ ਸਕੂਲ ਬੁਢਲਾਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਟੀ, ਗੁਰੂਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵ ਹਿੱਤਕਾਰੀ ਵਿਦਿਆ ਮੰਦਰ ਦੂਲੋਵਾਲ, ਸ਼ਿਵਾਲਿਸ਼ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸਮੇਸ਼ ਸਰਵ ਹਿੱਤਕਾਰੀ ਵਿਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।

Facebook Comments

Trending