Connect with us

ਪੰਜਾਬ ਨਿਊਜ਼

ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ

Published

on

Big news regarding the call for Punjab Bandh, this decision was taken after the meeting

ਲੁਧਿਆਣਾ : ਅਨੁਸੂਚਿਤ ਜਾਤੀ ਜਥੇਬੰਦੀਆਂ ਵੱਲੋਂ ਅੱਜ ਯਾਨੀ 12 ਜੂਨ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਵਾਪਸ ਲੈ ਲਿਆ ਗਿਆ ਹੈ। ਜਥੇਬੰਦੀ ਦੇ ਆਗੂਆਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਬੰਦ ਦਾ ਸੱਦਾ ਫਿਲਹਾਲ ਟਾਲ ਦਿੱਤਾ ਹੈ।

ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਰੇ ਆਗੂਆਂ ਨਾਲ ਮੀਟਿੰਗ ਦੌਰਾਨ ਸਹਿਮਤੀ ਬਣੀ ਹੈ ਕਿ ਮੰਗਲਵਾਰ ਨੂੰ ਵਿਸਥਾਰ ਸਹਿਤ ਸਬ-ਕਮੇਟੀ ਨਾਲ ਮੀਟਿੰਗ ਹੋਵੇਗੀ ਤੇ ਇਸ ਮੀਟਿੰਗ ਦੌਰਾਨ ਜਿਹੜੇ ਵੀ ਲੋਕਾਂ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾਏ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕੀ ਐਕਸ਼ਨ ਲੈਣਾ, ਉਸ ਬਾਰੇ ਫ਼ੈਸਲਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਸੋਮਵਾਰ ਦਾ ਪੰਜਾਬ ਬੰਦ ਦਾ ਸੱਦਾ ਵਾਪਸ ਲੈਣਗੇ।

ਦੱਸ ਦੇਈਏ ਕਿ ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਕੱਲ੍ਹ ਪੂਰੇ ਪੰਜਾਬ ’ਚ ਬੰਦ ਦਾ ਸੱਦਾ ਦਿੱਤਾ ਸੀ। ਦਰਅਸਲ, ਅਨੁਸੂਚਿਤ ਜਾਤੀ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ, ਜਿਵੇਂ ਕਿ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣਾ, ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਐੱਸ. ਸੀ. ਕੋਟੇ ਦੀਆਂ ਨੌਕਰੀਆਂ ਜਾਂ ਹੋਰ ਲਾਭਾਂ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਦੁਰਵਿਵਹਾਰ ਦੇ ਵਿਰੋਧ ਵਿਚ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

Facebook Comments

Trending