Connect with us

ਅਪਰਾਧ

ਵੱਡੇ ਆਨਲਾਈਨ ਫਰਾਡ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਗਹਿਣੇ, ਨਕਦੀ ਤੇ ਲਗਜ਼ਰੀ ਕਾਰਾਂ ਬਰਾਮਦ

Published

on

Big online fraud exposed, jewels worth crores of rupees, cash and luxury cars recovered

ਲੁਧਿਆਣਾ : ਆਨਲਾਈਨ ਧੋਖਾ-ਧੜੀ ਦੇ ਮਾਮਲੇ ਦਾ ਖੁਲਾਸਾ ਕਰਦਿਆਂ ਲੁਧਿਆਣਾ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਲੋਕਾਂ ਕੋਲੋਂ ਰਕਮ ਹਾਸਲ ਕਰਦੇ ਅਤੇ ਠੱਗੀ ਦਾ ਸ਼ਿਕਾਰ ਬਣਾਉਂਦੇ। ਮਿਲੀ ਇਕ ਸ਼ਿਕਾਇਤ ਤੋਂ ਬਾਅਦ ਸਾਈਬਰ ਕਰਾਈਮ ਦੇ ਹੈਡ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਿਚ ਲੁਧਿਆਣਾ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 40 ਲੱਖ ਰੁਪਏ ਨਕਦ, ਕਰੋੜਾਂ ਰੁਪਏ ਦੇ ਹੀਰੇ ਅਤੇ ਸੋਨੇ ਦੇ ਗਹਿਣੇ, ਕਈ ਪ੍ਰਾਪਰਟੀ ਦੇ ਦਸਤਾਵੇਜ ਤੇ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਹਨ। ਲੁਧਿਆਣਾ ਪੁਲਿਸ ਨੇ ਮੁਲਜ਼ਮਾਂ ਦੇ 30 ਲੱਖ ਰੁਪਏ ਤੋਂ ਵੱਧ ਰਕਮ ਵਾਲੇ ਬੈਂਕ ਖਾਤੇ ਵੀ ਸੀਜ ਕੀਤੇ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨਾ ਅਜੇ ਬਾਕੀ ਹੈ।

Facebook Comments

Trending