Connect with us

ਅਪਰਾਧ

ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਲੱਖਾਂ ਦੀ ਜਾਇਦਾਦ ਕੀਤੀ ਜਬਤ

Published

on

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ‘ਚ ਇਕ ਨਸ਼ਾ ਤਸਕਰ ਦੀ ਜਾਇਦਾਦ ਨੂੰ ਫ੍ਰੀਜ਼ ਕਰਨ ਦੀ ਸੂਚਨਾ ਮਿਲੀ ਹੈ। ਐਸ.ਐਸ.ਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਅੱਜ ਇੱਕ ਨਸ਼ਾ ਤਸਕਰ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਸੰਦੀਪ ਕੁਮਾਰ ਉਰਫ਼ ਬਿੱਲਾ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਥਾਣਾ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 269/21 ਦਰਜ ਕੀਤਾ ਗਿਆ ਹੈ। ਐਸ.ਐਸ.ਸੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਸ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਕੇਸ ਸਮਰੱਥ ਅਥਾਰਟੀ ਦਿੱਲੀ ਨੂੰ ਭੇਜਿਆ ਗਿਆ ਸੀ ਅਤੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਅੱਜ ਇਸ ਨਸ਼ਾ ਤਸਕਰ ਦੇ ਘਰ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਪੁਲਿਸ ਦੀ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਡੀਐਸਪੀ ਸਿਟੀ ਸੁਖਵਿੰਦਰ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ।

Facebook Comments

Trending